ਪੱਤਰ ਪ੍ਰੇਰਕ
ਚੰਡੀਗੜ੍ਹ, 16 ਅਗਸਤ
ਇਥੋਂ ਦੇ ਉਦਯੋਗ ਭਵਨ ਸੈਕਟਰ-17 ਵਿੱਚ ਤੀਆਂ ਦਾ ਪ੍ਰੋਗਰਾਮ ਕਰਵਾਉਣ ਵਾਲੇ ਪੀਐਸਆਈਈਸੀ ਸਟਾਫ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀਆਂ ਮੈਨੇਜਿੰਗ ਡਾਇਰੈਕਟਰ ਵੱਲੋਂ ਕੀਤੀਆਂ ਦੂਰ-ਦੁਰਾਡੇ ਬਦਲੀਆਂ ਨੂੰ ਲੈ ਕੇ ਐਸੋਸੀਏਸ਼ਨ ਵੱਲੋਂ ਭਲਕੇ 17 ਅਗਸਤ ਨੂੰ ਉਦਯੋਗ ਭਵਨ ਵਿਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਪ੍ਰਧਾਨ ਦੀਪਾ ਰਾਮ ਅਤੇ ਜਨਰਲ ਸਕੱਤਰ ਤਾਰਾ ਸਿੰਘ ਨੇ ਦੱਸਿਆ ਕਿ ਇਸ ਰੈਲੀ ਵਿੱਚ ਪੰਜਾਬ ਅਤੇ ਯੂਟੀ ਦੀਆਂ ਮੁਲਾਜ਼ਮ ਜਥੇਬੰਦੀਆਂ ਤੋਂ ਵੀ ਸਹਿਯੋਗ ਮੰਗਿਆ ਗਿਆ ਹੈ ਤਾਂ ਕਿ ਕਿਸੇ ਵੀ ਅਫ਼ਸਰ ਜਾਂ ਸਰਕਾਰ ਦੇ ਯੂਨੀਅਨ ਜਾਂ ਐਸੋਸੀਏਸ਼ਨ ਨੂੰ ਖੁਰਦ-ਬੁਰਦ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ।