ਰਵਿੰਦਰ ਰਵੀ
ਬਰਨਾਲਾ, 13 ਨਵੰਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਅੱਜ ਬਰਨਾਲਾ ਵਿੱਚ ਸੂਬਾ ਪੱਧਰੀ ਰੈਲੀ ਮਗਰੋਂ ਘੱਟੋ-ਘੱਟ 6 ਕਿਲੋਮੀਟਰ ਤੱਕ ਰੋਸ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ, ਸੂਬਾ ਜਨਰਲ ਸਕੱਤਰ ਪਿੱਪਲ ਸਿੰਘ, ਸੂਬਾ ਚੇਅਰਮੈਨ ਰਘੁਵੀਰ ਸਿੰਘ ਬਡਵਾਲ, ਖੁਸ਼ਕਰਨ ਸਿੰਘ ਗਿੱਲ, ਗੁਰਮੇਲ ਸਿੰਘ ਗਿੱਲ ਅਤੇ ਅਮਿਤ ਅਰੋੜਾ ਨੇ ਦੋਸ਼ ਲਾਇਆ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ। ਸਰਕਾਰ ਵੱਲੋਂ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਨਾ ਹੀ ਪੁਰਾਣੀ ਪੈਨਸ਼ਨ ਲਾਗੂ ਹੋਈ ਅਤੇ ਨਾ ਹੀ ਪੇਅ ਕਮਿਸ਼ਨ ਦਾ ਬਕਾਇਆ ਮਿਲਿਆ। ਆਗੂਆਂ ਨੇ ਰੋਸ ਮਾਰਚ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾਉਣ ਦੀ ਅਪੀਲ ਵੀ ਕੀਤੀ।