ਪਾਲ ਸਿੰਘ ਨੌਲੀ
ਜਲੰਧਰ, 19 ਮਾਰਚ
ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਇਥੇ ਬੱਸ ਸਟੈਂਡ ਬੰਦ ਕਰਕੇ ਸਰਕਾਰ ਦਾ ਪੁਤਲਾ ਫੂਕਿਆ। ਜਥੇਬੰਦੀ ਦੇ ਆਗੂਆ ਨੇ ਕਿਹਾ ਕਿ ਜੇ ਪੰਜਾਬ ਸਰਕਾਰ 30 ਮਾਰਚ ਨੂੰ ਮੀਟਿੰਗ ਵਿੱਚ ਬੈਠ ਕੇ ਠੇਕਾ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਵੱਡੇ ਪੱਧਰ ’ਤੇ ਸਮੂਹ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੰਤਰੀਆਂ ਦਾ ਵਿਰੋਧ ਕੀਤਾ ਜਾਵੇਗਾ। ਮੋਰਚੇ ਦੇ ਸੂਬਾਈ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਰੈਗੂਲਰ ਕਰਨ ਅਤੇ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜ਼ਕਾਲ ਦੇ ਲੰਘੇ ਚਾਰ ਸਾਲਾਂ ਵਿੱਚ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਸਗੋਂ ਪੁਨਰਗਠਨ ਦੇ ਨਾਮ ਤੇ 60 ਹਜ਼ਾਰ ਦੇ ਕਰੀਬ ਪੋਸਟਾਂ ਖਤਮ ਕਰ ਦਿੱਤੀਆਂ ਹਨ। ਇਸ ਸਮੇਂ ਜਲੰਧਰ ਡਿਪੂ ਦੇ ਭੁਪਿੰਦਰ ਸਿੰਘ ਫੌਜੀ, ਗੁਰਜੀਤ ਸਿੰਘ, ਕਿ੍ਸ਼ਨ ਅਵਤਾਰ, ਜਗਤਾਰ ਸਿੰਘ, ਜਲੰਧਰ 2 ਡਿਪੂ ਤੋਂ ਰਾਮ ਚੰਦ ਰਣਜੀਤ ਸਿੰਘ ਤੇ ਮਲਕੀਤ ਸਿੰਘ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਹੋਏ।