ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 27 ਜਨਵਰੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਦਰਜ ਮਾਮਲੇ ਵਿੱਚ ਨਿਯਮਤ ਜ਼ਮਾਨਤ ਦੇ ਦਿੱਤੀ। ਦੋ ਵਾਰ ਦੇ ਵਿਧਾਇਕ ਨੂੰ ਕੇਂਦਰੀ ਏਜੰਸੀ ਨੇ ਪਿਛਲੇ ਸਾਲ 11 ਨਵੰਬਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਮੁਹਾਲੀ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਸਟਿਸ ਸੁਰੇਸ਼ਵਰ ਠਾਕੁਰ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਪਟੀਸ਼ਨ ਮਨਜ਼ੂਰ ਕਰ ਲਈ।