ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 6 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਨਵੇਂ ਮੰਤਰੀਆਂ ਸਣੇ ਕੈਬਨਿਟ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੈਬਨਿਟ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫ਼ੈਸਲੇ ‘ਤੇ ਮੋਹਰ ਲਾਈ ਗਈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਸਰਕਾਰ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ।