ਨਵੀਂ ਦਿੱਲੀ, 18 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਇਥੇ ਰਾਜ ਭਵਨ ਵਿੱਚ ਰਾਜਪਾਲ ਬਨਵਾਰੀ ਨਾਲ ਪਰੋਹਿਤ ਨਾਲ ਮੁਲਾਕਾਤ ਕਰਕੇ ਅਤੇ ਆਪਣਾ ਤੇ ਆਪਣੇ ਮੰਤਰੀ ਮੰਡਲ ਦਾ ਅਸਤੀਫਾ ਉਨ੍ਹਾਂ ਨੂੰ ਸੌਂਪ ਦਿੱਤਾ। ਇਸ ਤੋਂ ਪਹਿਲਾਂ ਕੈਪਟਨ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਸੀ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਆਪਣੇ ਸਮਰਥਕ ਵਿਧਾਇਕਾਂ ਨਾਲ ਮੀਟਿੰਗ ਵਿੱਚ ਅਸਤੀਫਾ ਦੇਣ ਬਾਰੇ ਫੈਸਲਾ ਲਿਆ।