ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਗਾਮੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਪਾਰਟੀ ਦੀ ਸਟੇਟ ਚੋਣ ਕਮੇਟੀ ਦਾ ਗਠਨ ਕੀਤਾ ਹੈ, ਜਿਸ ਅਨੁਸਾਰ ਲਾਲ ਸਿੰਘ ਇਸ ਕਮੇਟੀ ਦੇ ਚੇਅਰਮੈਨ ਹੋਣਗੇ ਤੇ ਅੱਠ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ। ਪਾਰਟੀ ਨੇ ਚੋਣਾਂ ਦੀ ਨਿਗਰਾਨੀ ਲਈ ਅਬਜ਼ਰਵਰ ਵੀ ਨਿਯੁਕਤ ਕੀਤੇ ਹਨ। ਪਾਰਟੀ ਨੇ 9 ਨਗਰ ਨਿਗਮਾਂ ਤੇ 120 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੀ ਅਬਜ਼ਰਵਰ ਤਾਇਨਾਤ ਕੀਤੇ ਹਨ। -ਟਨਸ