ਚੰਡੀਗੜ੍ਹ, 24 ਜੁਲਾਈ
ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਦਰਮਿਆਨ ਸੂਬੇ ਦੀਆਂ ਸਨਅਤਾਂ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੁਝ ਰਾਹਤਾਂ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਦੀ ਇਸ ਪੇਸ਼ਕਦਮੀ ਨਾਲ ਨਿਵੇਸ਼ਕਾਂ ਨੂੰ ਹੁਣ ਲੋੜੀਂਦੀਆਂ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ ਵਿਚ ਕੋਈ ਦਿੱਕਤ ਨਹੀਂ ਆਏਗੀ। ਸਰਕਾਰ ਨੇ ਇਸ ਪੂਰੇ ਅਮਲ ਨੂੰ ਵਧੇਰੇ ਸੁਖਾਲਾ ਬਣਾ ਦਿੱਤਾ ਹੈ। ਇਸ ਵਿੱਚ ਬਿਨਾਂ ਕਿਸੇ ਨਿਰੀਖਣ ਦੇ ਕਾਨੂੰਨੀ ਮਨਜ਼ੂਰੀਆਂ ਦੀ ਮਿਆਦ ਵਧਾਉਣਾ ਵੀ ਸ਼ਾਮਲ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਅੱਜ ਆਪਣੀ ਮੀਟਿੰਗ ਦੌਰਾਨ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਕਿਹਾ ਕਿ ਐਲਾਨੀਆਂ ਰਾਹਤਾਂ ਨਿਵੇਸ਼ਕਾਂ ਦੇ ਸਰਕਾਰ ਵਿੱਚ ਵਿਸ਼ਵਾਸ ਨੂੰ ਦ੍ਰਿੜ੍ਹ ਕਰਨ ਵਿੱਚ ਸਹਾਈ ਹੋਣਗੀਆਂ