ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 27 ਜੂਨ ਨੂੰ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਇੱਥੇ ਅੱਜ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਅਕਾਦਮਿਕ ਵਰ੍ਹੇ 2021-22 ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਭਲਕੇ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਬੰਧਤ ਵਿਦਿਆਰਥੀ ਆਪਣਾ ਨਤੀਜਾ 28 ਜੂਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਸਵੇਰੇ 10 ਵਜੇ ਤੋਂ ਬਾਅਦ ਦੇਖ ਸਕਦੇ ਹਨ।