ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਜੁਲਾਈ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 5 ਜੁਲਾਈ ਨੂੰ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਅਕਾਦਮਿਕ ਵਰ੍ਹਾ 2021-22 ਵਿੱਚ ਲਈ ਗਈ ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਮੰਗਲਵਾਰ ਨੂੰ ਦੁਪਹਿਰ 12.15 ਵਜੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਵਰਚੁਅਲ ਮੀਟਿੰਗ ਰਾਹੀਂ ਐਲਾਨਿਆ ਜਾਵੇਗਾ। ਵਰਚੁਅਲ ਮੀਟਿੰਗ ਦਾ ਲਿੰਕ ਵੱਖਰੇ ਤੌਰ ’ਤੇ ਮੀਡੀਆ ਅਤੇ ਹੋਰ ਸਬੰਧਤਾਂ ਨੂੰ ਭੇਜਿਆ ਜਾਵੇਗਾ। ਵਿਦਿਆਰਥੀਆਂ ਲਈ ਇਹ ਨਤੀਜਾ 6 ਜੁਲਾਈ ਨੂੰ ਬਾਅਦ ਦੁਪਹਿਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਤੇ indiaresults.com ’ਤੇ ਉਪਲਬਧ ਕਰਵਾਇਆ ਜਾਵੇਗਾ।