ਕੁਲਦੀਪ ਸਿੰਘ
ਚੰਡੀਗੜ੍ਹ, 21 ਅਕਤੂਬਰ
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਵਾਸੀਆਂ ਨੂੰ ਨੌਕਰੀਆਂ ’ਚ ਰਾਖਵਾਂਕਰਨ ਦੇਣ ਅਤੇ ਸਿੱਖਿਆ ਨੂੰ ਰਾਜ ਦਾ ਵਿਸ਼ਾ ਬਣਾਉਣ ਦੀ ਮੰਗ ਲਈ ਸੂਬੇ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ’ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਕੁਰੜ ਤੇ ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਨੇ ਮੰਗ ਕੀਤੀ ਕਿ ਪੰਜਾਬ ਵਾਸੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ 90 ਫੀਸਦੀ ਰਾਖਵਾਂਕਰਨ ਦਿੱਤਾ ਜਾਵੇ ਕਿਉਂਕਿ ਪੰਜਾਬ ’ਚ ਪੰਜਾਬੀਆਂ ਦੀ ਬਜਾਏ ਦੂਸਰੇ ਰਾਜਾਂ ਦੇ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ 6 ਨੂੰ ਗਿੱਦੜਬਾਹਾ, 7 ਨੂੰ ਬਰਨਾਲਾ ਅਤੇ 11 ਨਵੰਬਰ ਚੱਬੇਵਾਲ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।