ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਅੱਜ 9 ਆਈਏਐੱਸ ਅਤੇ 2 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤੇਜਬੀਰ ਸਿੰਘ ਨੂੰ ਪ੍ਰਮੁੱਖ ਸਕੱਤਰ (ਉਦਯੋਗ ਵਣਜ, ਸੂਚਨਾ ਤਕਨਾਲੋਜੀ ਤੇ ਇਨਵੈਸਟਮੈਂਟ ਪ੍ਰਮੋਸ਼ਨ), ਦਲੀਪ ਕੁਮਾਰ ਨੂੰ ਪ੍ਰਮੁੱਖ ਸਕੱਤਰ (ਸਾਇੰਸ ਤਕਨਾਲੋਜੀ, ਵਾਤਾਵਰਨ ਤੇ ਮਿਸ਼ਨ ਡਾਇਰੈਕਟਰ ਤੰਦਰੁਸਤ ਪੰਜਾਬ), ਗੁਰਕੀਰਤ ਕਿਰਪਾਲ ਸਿੰਘ ਸਕੱਤਰ (ਖੁਰਾਕ ਤੇ ਸਪਲਾਈ ਵਿਭਾਗ ਤੇ ਖਪਤਕਾਰ ਤੇ ਰੱਖਿਆ ਮਾਮਲੇ), ਕਮਲ ਕਿਸ਼ੋਰ ਯਾਦਵ (ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ) ਅਤੇ ਮੁੱਖ ਮੰਤਰੀ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁਹੰਮਦ ਤਾਇਬ ਨੂੰ ਮੁੱਖ ਕਾਰਜਕਾਰੀ ਅਫਸਰ (ਵਕਫ ਬੋਰਡ ਪੰਜਾਬ), ਸੁਮਿਤ ਜਾਰੰਗਲ ਡਾਇਰਕੈਟਰ (ਸੂਚਨਾ ਤੇ ਲੋਕ ਸੰਪਰਕ ਵਿਭਾਗ), ਈਸ਼ਾ ਨੂੰ ਡਿਪਟੀ ਕਮਿਸ਼ਨਰ ਮੁਹਾਲੀ, ਹਰਪ੍ਰੀਤ ਸਿੰਘ ਸੂਦਨ ਡਾਇਰੈਕਟਰ ਜਨਰਲ (ਰੁਜ਼ਗਾਰ ਉਤਪੱਤੀ ਵਿਭਾਗ), ਸ਼ੌਕਤ ਅਹਿਮਦ ਪੈਰੀ ਵਧੀਕ ਪ੍ਰਮੁੱਖ ਸਕੱਤਰ (ਮੁੱਖ ਮੰਤਰੀ), ਮਨਕਮਲ ਸਿੰਘ ਚਹਿਲ ਉਪ ਪ੍ਰਮੁੱਖ ਸਕੱਤਰ ਪੰਜਾਬ ਤੇ ਅਨਿਲ ਗੁਪਤਾ ਨੂੰ ਉਪ ਪ੍ਰਮੁੱਖ ਸਕੱਤਰ ਪ੍ਰਸੋਨਲ ਪੰਜਾਬ ਨਿਯੁਕਤ ਕੀਤਾ ਹੈ। ਤਿੰਨ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੂੰ ਜਲੰਧਰ ਤਬਦੀਲ ਕਰ ਦਿੱਤਾ ਗਿਆ ਹੈ। ਸੁਖਚੈਨ ਸਿੰਘ ਨੂੰ ਜਲੰਧਰ ਤੋਂ ਬਦਲ ਕੇ ਅੰਮ੍ਰਿਤਸਰ ਦਾ ਪੁਲੀਸ ਕਮਿਸ਼ਨਰ ਲਾਇਆ ਗਿਆ ਹੈ। ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਦਾ ਪੁਲੀਸ ਕਮਿਸ਼ਨਰ ਲਾ ਦਿੱਤਾ ਗਿਆ ਹੈ।