ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਦਸੰਬਰ
ਪੰਜਾਬ ਦੇ ਡੀਆਈਜੀ (ਜੇਲ੍ਹਾਂ) ਲਖਵਿੰਦਰ ਸਿੰਘ ਜਾਖੜ ਨੇ ਪੰਜਾਬ ਸਰਕਾਰ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵਿਵਾਦਪੂਰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਜਿਹਾ ਕੀਤਾ ਹੈ। ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਵਿਰੋਧ ਵਿੱਚ ਸ਼ਾਮਲ ਹੋਣਗੇ। ਏਡੀਜੀਪੀ (ਜੇਲ੍ਹਾਂ) ਪੀਕੇ ਸਿਨਹਾ ਨੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ। ਸਰਕਾਰ ਵੱਲੋਂ ਹਾਲੇ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਗਿਆ। ਜਾਖੜ ਨੂੰ ਕੁਝ ਮਹੀਨੇ ਪਹਿਲਾਂ ਜੇਲ੍ਹ ਅਧਿਕਾਰੀਆਂ ਤੋਂ ਮਾਸਿਕ ਅਧਾਰ ’ਤੇ ਪੈਸੇ ਲੈਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਮਗਰੋਂ ਉਹ ਬਹਾਲ ਹੋ ਗਏ ਸਨ।