ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੂਨ
ਕੋਵੀਡ-19 ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਪ੍ਰੀਖਿਆਵਾਂ ਕਰਵਾਉਣ ‘ਤੇ ਜ਼ਾਹਰ ਕੀਤੀ ਗਈ ਚਿੰਤਾ ਨੂੰ ਖਤਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਰਾਜ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚ ਆਖਰੀ ਸਮੈਸਟਰ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਫ਼ੈਸਲਾ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਮਨਾਂ ਵਿੱਚ ਕਰੋਨਾ ਦਰਮਿਆਨ ਇਮਤਿਹਾਨ ਸਬੰਧੀ ਪੈਦਾ ਹੋਏ ਤੌਖਲਿਆਂ ਨੂੰ ਦੂਰ ਕਰਨ ਲਈ ਕੀਤਾ ਹੈ।