ਰਵੇਲ ਸਿੰਘ ਭਿੰਡਰ
ਪਟਿਆਲਾ, 21 ਜਨਵਰੀ
ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮੁੜ ਤੋਂ ਖੋਲ੍ਹਣ ਲਈ ਜਾਰੀ ਨਵੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਵੀ ਅੱਜ ਤੋਂ ਹੋਸਟਲ ਖੋਲ੍ਹ ਦਿੱਤੇ ਗਏ ਹਨ। ਡੀਨ ਅਕਾਦਮਿਕ ਮਾਮਲੇ ਡਾ. ਅੰਮ੍ਰਿਤਪਾਲ ਕੌਰ ਅਤੇ ਪ੍ਰੋ. ਅਜੀਤਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੋਸਟਲਾਂ ਵਿੱਚ ਰਿਹਾਇਸ ਮੈਰਿਟ ਦੇ ਆਧਾਰ ਉੱਤੇ ਦਿੱਤੀ ਜਾਵੇਗੀ।