ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਝੋਨੇ ਦੇ ਖ਼ਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਅੱਜ ਸੀਨੀਅਰ ਆਈਏਐੱਸ ਅਧਿਕਾਰੀ ਰਾਹੁਲ ਭੰਡਾਰੀ ਨੂੰ ਖ਼ੁਰਾਕ ਤੇ ਸਪਲਾਈ ਵਿਭਾਗ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਹੈ। ਉਹ ਸੀਨੀਅਰ ਆਈਏਐੱਸ ਅਧਿਕਾਰੀ ਗੁਰਕੀਰਤ ਕ੍ਰਿਪਾਲ ਸਿੰਘ ਦੀ ਥਾਂ ਲੈਣਗੇ। ਭੰਡਾਰੀ ਵਰਤਮਾਨ ’ਚ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਹਨ। ਇਸ ਤੋਂ ਇਲਾਵਾ ਆਈਏਐੱਸ ਅਧਿਕਾਰੀ ਵਿਮਲ ਕੁਮਾਰ ਸੇਤੀਆ ਜੋ ਕਿ ਰਾਜ ਦੇ ਟਰਾਂਸਪੋਰਟ ਕਮਿਸ਼ਨਰ ਹਨ, ਨੂੰ ਸਹਿਕਾਰੀ ਸੁਸਾਇਟੀਆਂ ਦੇ ਰਜਿਸਟਰਾਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।