ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਜੁਲਾਈ
ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਤਾਇਨਾਤ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵੱਲੋਂ ਕਲਾਸ ਵਿੱਚ ਸਕੂਲੀ ਬੱਚਿਆਂ ਤੋਂ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਵਾਉਣ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦਾ ਮਾਮਲਾ ਗਰਮਾ ਗਿਆ ਹੈ। ਸਿੱਖਿਆ ਵਿਭਾਗ ਨੇ ਅਧਿਆਪਕਾਂ ਮਨਪ੍ਰੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੰਜ ਦਿਨਾਂ ਦੇ ਅੰਦਰ ਅੰਦਰ ਜਵਾਬ ਮੰਗਿਆ ਹੈ ਕਿ ਉਸ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲਈ ਵਿਦਿਆਰਥੀਆਂ ਨੂੰ ਕਿਉਂ ਉਕਸਾਇਆ ਹੈ।