ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 24 ਅਗਸਤ
ਰਾਜਸਥਾਨ ਵਿੱਚ ਅਧਿਆਪਕ ਵੱਲੋਂ ਦਲਿਤ ਵਿਦਿਆਰਥੀ ਦੀ ਕੀਤੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਅੱਜ ਇੱਥੇ ਬਾਜ਼ਾਰਾਂ ਵਿੱਚ ਨੌਜਵਾਨਾਂ ਅਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਨੌਜਵਾਨ ਆਗੂ ਸਤਵਿੰਦਰ ਸਿੰਘ ਸੱਤੀ, ਰਜਿੰਦਰ ਸਿੰਘ, ਮੁਲਾਜ਼ਮ ਆਗੂ ਮਲਾਗਰ ਸਿੰਘ ਖਮਾਣੋਂ ਅਤੇ ਸਰਪੰਚ ਜਗਤਾਰ ਸਿੰਘ ਗੱਗੋ ਨੇ ਕਿਹਾ ਕਿ ਦੇਸ਼ ਅੱਜ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਪਰ ਦੇਸ਼ ਅੰਦਰ ਹਾਲੇ ਵੀ ਜਾਤੀ ਵਿਤਕਰੇ ਤਹਿਤ ਦਲਿਤਾਂ ’ਤੇ ਅੱਤਿਆਚਾਰ ਹੋ ਰਿਹਾ ਹੈ।