ਪੱਤਰ ਪ੍ਰੇਰਕ
ਅਮਲੋਹ, 16 ਨਵੰਬਰ
ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਬਲਾਕ ਅਮਲੋਹ ਦੇ 96 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 6 ਕਰੋੜ 44 ਲੱਖ ਦੀ ਰਾਸ਼ੀ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਏਗੀ। ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ’ਚ ਵਿਕਾਸ ਦੀ ਥਾਂ ਵਿਨਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਝੂਠ ਤੋਂ ਇਲਾਵਾ ਹੋਰ ਕੁੱਝ ਨਹੀਂ।