ਭਾਰਤੇਸ਼ ਸਿੰਘ ਠਾਕੁਰ
ਚੰਡੀਗੜ੍ਹ, 24 ਅਕਤੂਬਰ
ਰਣਜੀਤ ਸਿੰਘ ਕਤਲ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਹੋਰ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ (ਵੀਸੀ) ਦੀ ਕਾਰਵਾਈ ਕਰਨ ਲਈ ਨੋਟਿਸ ਜਾਰੀ ਕੀਤੇ ਹਨ।
ਇਹ ਕਤਲ 2002 ਵਿੱਚ ਹੋਇਆ ਸੀ। ਕੋਵਿ-19 ਮਹਾਮਾਰੀ ਕਾਰਨ 21 ਮਾਰਚ ਤੋਂ ਬਾਅਦ ਪ੍ਰਭਵਸ਼ਾਲੀ ਢੰਗ ਨਾਲ ਕੋਈ ਸੁਣਵਾਈ ਨਹੀਂ ਹੋ ਸਕੀ। ਇਸ ਸਮੇਂ ਇਹ ਕੇਸ ਅੰਤਿਮ ਦਲੀਲਾਂ ਦੇ ਪੜਾਅ ਵਿੱਚ ਹੈ। 23 ਅਕਤੂਬਰ ਨੂੰ ਸੁਣਵਾਈ ਦੌਰਾਨ ਸੀਬੀਆਈ ਦੇ ਵਕੀਲ ਐੱਚਪੀਐੱਸ ਵਰਮਾ ਨੇ ਕਿਹਾ ਕਿ ਇਸਤਗਾਸਾ ਪੱਖ ਦੀ ਦਲੀਲਾਂ ਪਹਿਲਾਂ ਹੀ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਸ ਤੋਂ ਬਾਅਦ ਬਚਾਅ ਪੱਖ ਨੇ ਆਪਣੀ ਦਲੀਲਾਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਅਦਾਲਤ ਨੂੰ ਕਿਹਾ ਕਿ ਇਸ ਮਾਮਲੇ ਦੀ ਆਮ ਵਾਂਗ ਸੁਣਵਾਈ ਸ਼ੁਰੂ ਹੋਣ ਤੱਕ ਮੌਜੂਦਾ ਮਾਮਲੇ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਿਆ ਜਾਵੇ। ਸੀਬੀਆਈ ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਨੇ ਆਦੇਸ਼ ਦਿੱਤੇ, “ਹਾਲਾਤ ਦੇ ਮੱਦੇਨਜ਼ਰ ਮੁਲਜ਼ਮਾਂ ਅਤੇ ਉਨ੍ਹਾਂ ਦੇ ਵਕੀਲ ਨੂੰ ਨੋਟਿਸ ਜਾਰੀ ਕੀਤੇ ਜਾਣ ਤਾਂ ਜੋ ਵੀਸੀ ਦੇ ਜ਼ਰੀਏ ਅਗਲੀ ਕਾਰਵਾਈ ਦੀ ਸੰਭਾਵਨਾ ਦਾ ਪਤਾ ਲਗਾਇਆ ਜਾ ਸਕੇ।”