ਚੰਡੀਗੜ੍ਹ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਇੱਥੇ ਪੰਜਾਬ ਭਵਨ, ਚੰਡੀਗੜ੍ਹ ਵਿੱਚ ਤਰਸ ਦੇ ਆਧਾਰ ’ਤੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ’ਚੋਂ ਚਾਰ ਉਮੀਦਵਾਰ ਗਰੁੱਪ ‘ਸੀ’ ਅਤੇ 26 ਉਮੀਦਵਾਰਾਂ ਨੂੰ ਗਰੁੱਪ ‘ਡੀ’ ਤਹਿਤ ਨਿਯੁਕਤ ਕੀਤਾ ਗਿਆ ਹੈ। ਨਵੇਂ ਨਿਯੁਕਤ ਕੀਤੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਤੇ ਹੁਣ ਕਰਮਚਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਇਮਾਨਦਾਰੀ ਨਾਲ ਡਿਊਟੀ ਨਿਭਾਉਂਦਿਆਂ ਲੋਕਾਂ ਦੀ ਸੇਵਾ ਕਰਨ। -ਟਨਸ