ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜਨਵਰੀ
ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਸੜਕਾਂ ਨੂੰ ਵਧੇਰੇ ਸੁਰੱਖਿਅਤ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਦੁਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟ ਵਿੱਚ ਚਲਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਸੜਕ ਸੁਰੱਖਿਆ ਜਾਗਰੂਕਤਾ ਨੂੰ ਲੋਕ ਲਹਿਰ ਬਣਾਉਣ ਲਈ ਪੁਲੀਸ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੀਡਬਲਿਊਡੀ, ਪੰਜਾਬ ਮੰਡੀ ਬੋਰਡ, ਉੱਚ ਸਿੱਖਿਆ ਵਿਭਾਗ, ਸਕੂਲੀ ਸਿੱਖਿਆ ਵਿਭਾਗ, ਐੱਸਡੀਐੱਮ ਅਤੇ ਆਰਟੀਏਜ਼ ਆਦਿ ਨੂੰ 17 ਫਰਵਰੀ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਕੀਤੇ ਜਾਣ ਵਾਲੇ ਪ੍ਰਮੁੱਖ ਕੰਮਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।