ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਅਕਤੂਬਰ
ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਵਿਚ ਚੀਫ ਖਾਲਸਾ ਦੀਵਾਨ ਦੇ ਨੁਮਾਇੰਦੇ ਵਜੋਂ ਬਤੌਰ ਮੈਂਬਰ ਨਾਮਜ਼ਦ ਕਰਨ ਵਾਸਤੇ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਨੇ ਭਾਈ ਅਸ਼ੋਕ ਸਿੰਘ ਬਾਗੜੀਆ ਦੀ ਸਿਫਾਰਸ਼ ਕੀਤੀ ਗਈ ਹੈ। ਇਹ ਸਿਫਾਰਸ਼ ਪਟਨਾ ਸਾਹਿਬ ਦੇ ਜ਼ਿਲ੍ਹਾ ਜੱਜ ਨੂੰ ਭੇਜੀ ਗਈ ਹੈ, ਜੋ ਕਿ ਪ੍ਰਬੰਧਕੀ ਬੋਰਡ ਦੇ ਕਸਟੋਡੀਅਨ ਵੀ ਹਨ। ਖਾਲਾਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਮੁਤਾਬਕ ਦੀਵਾਨ ਦੇ ਨੁਮਾਇੰਦੇ ਭਾਈ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਮੈਂਬਰ ਸਨ ਪਰ ਬੀਤੇ ਦਿਨੀ ਉਨ੍ਹਾਂ ਦੀ ਕਰੋਨਾ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਮੈਂਬਰ ਦਾ ਇਹ ਅਹੁਦਾ ਖਾਲੀ ਹੋ ਗਿਆ ਸੀ। ਉਨ੍ਹਾਂ ਦੀ ਥਾਂ ’ਤੇ ਦੀਵਾਨ ਵਲੋਂ ਭਾਈ ਅਸ਼ੋਕ ਸਿੰਘ ਬਾਗੜੀਆ ਨੂੰ ਨਾਮਜ਼ਦ ਕਰਨ ਲਈ ਤਜਵੀਜ਼ ਭੇਜੇ ਗਈ ਹੈ।