ਦਰਸ਼ਨ ਸਿੰਘ ਸੋਢੀ
ਮੁਹਾਲੀ, 23 ਸਤੰਬਰ
ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਮਾਲ ਵਿਭਾਗ ਪੰਜਾਬ ਵਿੱਚ ਪਟਵਾਰੀਆਂ ਦੀਆਂ 1090 ਆਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਅੱਜ ਇੱਥੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ। ਚੇਅਰਮੈਨ ਨੇ ਵੀ ਦੱਸਿਆ ਗਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ ਦੀਆਂ 440 ਆਸਾਮੀਆਂ ਅਤੇ ਸਹਾਇਕ ਜੇਲ੍ਹ ਸੁਪਰਡੈਂਟਾਂ ਦੀਆਂ 35 ਆਸਾਮੀਆਂ ਭਰਨ ਲਈ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ। ਲਿਖਤੀ ਪ੍ਰੀਖਿਆ ਲੈਣ ਉਪਰੰਤ ਮੈਰਿਟ ਦੇ ਅਧਾਰ ’ਤੇ ਯੋਗ ੳਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਬੋਰਡ ਦੇ ਮੈਂਬਰ ਰਜਨੀਸ਼ ਸਹੋਤਾ, ਸਮਸ਼ਾਦ ਅਲੀ, ਰੋਮਿਲਾ ਬਾਂਸਲ, ਭੁਪਿੰਦਰ ਪਾਲ ਸਿੰਘ, ਰਵਿੰਦਰਪਾਲ ਸਿੰਘ ਸਵੀਟੀ, ਅਮਰਜੀਤ ਸਿੰਘ ਵਾਲੀਆ, ਹਰਪ੍ਰਤਾਪ ਸਿੰਘ ਸਿੱਧੂ, ਅਲਤਾ ਆਹਲੂਵਾਲੀਆ, ਰੋਹਲ ਸਿੰਘ ਸਿੱਧੂ ਅਤੇ ਬਲਕਾਰ ਸਿੰਘ ਸਿੱਧੂ ਨੇ ਹਿੱਸਾ ਲਿਆ।