ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਤੀਸਰੇ ਦਿਨ ਖੂਬ ਰੌਣਕਾਂ ਲੱਗੀਆਂ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਮੁੱਖ ਮਹਿਮਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਮੁਕਾਬਲਿਆਂ ਦੌਰਾਨ ਫੋਕ ਆਰਕੈਸਟਰਾ, ਲੋਕ ਸਾਜ਼, ਵਾਦ-ਵਿਵਾਦ, ਮਿਮਿਕਰੀ ਵਿਚ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਪਹਿਲਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ, ਡਾ. ਗਗਨਦੀਪ ਥਾਪਾ, ਡਾ. ਹਰਮਿੰਦਰ ਸਿੰਘ, ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਪ੍ਰਿੰਸੀਪਲ ਡਾ. ਜਸਵੀਰ ਸਿੰਘ, ਡਾ. ਜਤਿੰਦਰ ਸਿੰਘ ਗਿੱਲ, ਪ੍ਰੋ. ਰਵਿੰਦਰ ਸਿੰਘ ਰੇਖੀ, ਪ੍ਰੋ. ਹਰਜਿੰਦਰ ਸਿੰਘ ਬਿਲਿੰਗ, ਗੁਰਮੀਤ ਸਿੰਘ ਖਮਾਣੋਂ, ਪ੍ਰੋ. ਨਿਸ਼ਾਂਤ ਗੋਇਲ, ਮੈਨੇਜਰ ਭਗਵੰਤ ਸਿੰਘ, ਡਾ. ਸਵਰਨਜੀਤ ਕੌਰ ਉੱਭਾ, ਤਰਵਿੰਦਰਜੀਤ ਕੌਰ ਅਜਨਾਲਾ, ਹਰਵੀਨ ਕੌਰ, ਡਾ. ਦਲਜੀਤ ਕੌਰ ਟਿਵਾਣਾ, ਡਾ. ਰਾਸ਼ਿਦ ਰਸ਼ੀਦ, ਡਾ. ਜਗਜੀਵਨ ਸਿੰਘ, ਡਾ. ਮੁਕੇਸ਼ ਕੁਮਾਰ, ਡਾ. ਸਤਨਾਮ ਸਿੰਘ, ਡਾ. ਹਰਜੀਤ ਕੌਰ, ਡਾ. ਗੁਰਬਾਜ ਸਿੰਘ ਆਦਿ ਹਾਜ਼ਰ ਸਨ।