ਚੰਡੀਗੜ੍ਹ (ਟਨਸ):
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸੂਬੇ ਨੂੰ ਬਾਲ ਭਿਖਾਰੀਆਂ ਤੋਂ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਬਾਲ ਭਿਖਿਆ ’ਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਗਏ ਹਨ।