ਫ਼ਤਹਿਗੜ੍ਹ ਸਾਹਿਬ:
ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਪ੍ਰਿਤਪਾਲ ਸਿੰਘ ਵੱਲੋਂ ਖੂਨਦਾਨ ਕੈਂਪ ਦੇ ਉਦਘਾਟਨ ਨਾਲ ਕੀਤੀ ਗਈ। ਡਾ. ਸੁਰਜੀਤ ਸਿੰਘ ਸੁਪਰ ਸਪੈਸ਼ਲਿਟੀ ਹਸਪਤਾਲ, ਰੋਪੜ ਦੇ ਡਾ. ਸੁਰਿੰਦਰ ਸਿੰਘ, ਬੀਟੀਓ ਅਤੇ ਮੈਡੀਕਲ ਸਟਾਫ਼ ਨੇ ਸੇਵਾਵਾਂ ਦਿੱਤੀਆਂ। ਫਿਜ਼ੀਓਥੈਰੇਪੀ ਵਿਭਾਗ ਵੱਲੋਂ ਡਾ. ਪੰਕਜਪ੍ਰੀਤ ਸਿੰਘ, ਡਾ. ਸੁਪ੍ਰੀਤ ਬਿੰਦਰਾ, ਡਾ. ਗੁਰਮਨਪ੍ਰੀਤ ਕੌਰ, ਡਾ. ਗਗਨਪ੍ਰੀਤ ਕੌਰ, ਡਾ. ਆਕ੍ਰਿਤੀ ਜੈਨ, ਡਾ. ਰਿਸ਼ੂ ਕਾਂਸਲ, ਡਾ. ਕੋਮਲਪ੍ਰੀਤ ਕੌਰ ਨੇ ਕੈਂਪ ਲਗਾਇਆ ਗਿਆ। ਡਾ. ਹਰਨੀਤ ਬਿਲਿੰਗ ਨੇ ਦੱਸਿਆ ਸੰਗੀਤ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਕੀਰਤਨ ਦਰਬਾਰ ਸਜਾਇਆ ਗਿਆ। ਇਸ ਦੌਰਾਨ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡੀਨ ਰਿਸਰਚ ਡਾ. ਨਵਦੀਪ ਕੌਰ, ਰਜਿਸਟਰਾਰ ਡਾ. ਤੇਜਬੀਰ ਸਿੰਘ, ਯੂਨੀਵਰਸਿਟੀ ਦੇ ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ