ਪੱਤਰ ਪ੍ਰੇਰਕ
ਅੰਮ੍ਰਿਤਸਰ, 4 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆ ਕਮੇਟੀ ਵਲੋਂ ਹਰ ਸਾਲ ਕਰਵਾਈ ਜਾਂਦੀ ਹੈ। ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ 9 ਤੇ 10 ਫਰਵਰੀ ਨੂੰ ਹੋਣੀ ਸੀ ਪਰ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਾਮਾਰੀ ਕਾਰਨ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਇਸ ਕਾਰਨ ਧਾਰਮਿਕ ਪ੍ਰੀਖਿਆ ਕਰਵਾਉਣੀ ਸੰਭਵ ਨਹੀਂ ਹੈ। ਇਹ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜਦੋਂ ਸਕੂਲ ਤੇ ਕਾਲਜ ਖੁੱਲ੍ਹਣ ਸਬੰਧੀ ਨਵੇਂ ਹੁਕਮ ਆਉਣਗੇ ਤਾਂ ਪ੍ਰੀਖਿਆ ਦੀਆਂ ਅਗਲੀਆਂ ਤਰੀਕਾਂ ਸਬੰਧੀ ਸੂਚਿਤ ਕਰ ਦਿੱਤਾ ਜਾਵੇਗਾ।