ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 18 ਅਗਸਤ
ਇੱਥੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਬਣਾਏ ਜਾ ਰਹੇ ਮਿਊਜ਼ੀਅਮ ਵਿੱਚ ਸਥਾਪਤ ਕੀਤੇ ਗਏ ਸ਼ਹੀਦ ਦੇ ਬੁੱਤ ਦੇ ਹੱਥ ਵਿੱਚ ਫੜੀ ਕਿਤਾਬ ਦੇ ਸਰਵਰਕ ’ਤੇ ਉੱਕਰੇ ਧਾਰਮਿਕ ਚਿੰਨ੍ਹ ਨੂੰ ਅੱਜ ਹਟਾ ਦਿੱਤਾ ਗਿਆ ਹੈ। ‘ਪੰਜਾਬੀ ਟ੍ਰਿਬਿਊਨ’ ਨੇ ਇਸ ਮੁੱਦੇ ਨੂੰ ਬੀਤੇ ਦਿਨ ਪ੍ਰਮੁੱਖਤਾ ਨਾਲ ਚੁੱਕਿਆ ਸੀ ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਬੁੱਤ ਦੇ ਹੱਥ ਵਿੱਚ ਫੜੀ ਕਿਤਾਬ ਦੇ ਸਰਵਰਕ ਤੋਂ ਉਸ ਧਾਰਮਿਕ ਚਿੰਨ੍ਹ ਨੂੰ ਹਟਾ ਦਿੱਤਾ ਗਿਆ। ਸ਼ਹੀਦ ਊਧਮ ਸਿੰਘ ਯਾਦਗਾਰ ਕਮੇਟੀ ਸਮੇਤ ਕਈ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਬੰਧਤ ਚਿੰਨ੍ਹ ਨੂੰ ਕਿਤਾਬ ਤੋਂ ਹਟਾਉਣ ਵਾਲਾ ਕਦਮ ਮੌਕੇ ਦੀ ਨਜ਼ਾਕਤ ਅਨੁਸਾਰ ਸਹੀ ਹੈ।