ਚੰਡੀਗੜ੍ਹ (ਟਨਸ):
ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਕਮਿਊਨਿਕੇਸ਼ਨਜ਼ ਡਾਇਰੈਕਟਰ ਵਜੋਂ ਤਾਇਨਾਤ ਨਵਨੀਤ ਵਧਵਾ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਮਾਰਚ 2022 ਵਿਚ ‘ਆਪ’ ਦੀ ਸਰਕਾਰ ਬਣਨ ਪਿੱਛੋਂ ਇਹ ਜ਼ਿੰਮੇਵਾਰੀ ਸੰਭਾਲੀ ਸੀ। ਸੂਤਰਾਂ ਨੇ ਦੱਸਿਆ ਕਿ ਵਧਵਾ ਦਾ ਕੰਟਰੈਕਟ ਛੇਤੀ ਹੀ ਖ਼ਤਮ ਹੋਣ ਵਾਲਾ ਸੀ। ਉਨ੍ਹਾਂ ਦਾ ਕੰਟਰੈਕਟ ਨਵਿਆਇਆ ਨਹੀਂ ਗਿਆ, ਇਸ ਕਾਰਨ ਉਨ੍ਹਾਂ ਨੇ ਮੰਗਲਵਾਰ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।