ਨਵੀਂ ਦਿੱਲੀ, 10 ਦਸੰਬਰ
ਕਿਸਾਨ ਸੰਗਠਨਾਂ ਨੇ ਉਨ੍ਹਾਂ ਸਥਾਨਕ ਲੋਕਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਨੇ ਦਿੱਲੀ, ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਦੀਆਂ ਸਰਹੱਦਾਂ ’ਤੇ ਇਕ ਸਾਲ ਤੋਂ ਵਧ ਚਲੇ ਅੰਦੋਲਨ ਵਿੱਚ ਉਨ੍ਹਾਂ ਦੀ ਮਦਦ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸਥਾਨਕ ਲੋਕਾਂ ਦੇ ਘਰੋਂ ਉਨ੍ਹਾਂ ਨੂੰ ਪਾਣੀ ਅਤੇ ਬਿਜਲੀ ਦੇ ਕੁਨੈਕਸ਼ਨ ਮਿਲ ਸਕੇ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਮਦਦਗਾਰ ਲੋਕਾਂ ਦੀ ਸੂਚੀ ਬਣਾਉਣ ਲਈ ਸਮਿਤੀ ਬਣਾਈ ਗਈ ਹੈ ਤੇ ਸ਼ਨਿਚਰਵਾਰ ਨੂੰ ਘਰ ਵਾਪਸੀ ਤੋਂ ਪਹਿਲਾਂ ਸਿੰਘੂ ਸਰਹੱਦ ’ਤੇ ਇਨ੍ਹਾਂ ਲੋਕਾਂ ਦਾ ਸਨਮਾਨ ਕੀਤਾ ਜਾਵੇਗਾ। -ਪੀਟੀਆਈ