ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 11ਵੀਂ ਜਮਾਤ ਵਿੱਚ ਸਾਇੰਸ ਵਿਸ਼ਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪ੍ਰੀਖਿਆ ਲੈਣ ਦੇ ਅਮਲ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਦੇ ਇਹ ਹੁਕਮ 6 ਜੁਲਾਈ ਨੂੰ ਕੇਸ ਦੀ ਅਗਲੀ ਸੁਣਵਾਈ ਤਕ ਅਮਲ ਵਿੱਚ ਰਹਿਣਗੇ। ਜਸਟਿਸ ਮੰਜਰੀ ਨਹਿਰੂ ਕੌਲ ਨੇ ਇਹ ਹੁਕਮ ਨਿਸਾ (ਐੱਨਆਈਐੱਸਏ) ਐਜੂਕੇਸ਼ਨ ਵੱਲੋਂ ਆਪਣੇ ਵਕੀਲ ਪੰਕਜ ਮੈਨੀ ਰਾਹੀਂ ਹਰਿਆਣਾ ਸਰਕਾਰ ਤੇ ਹੋਰਨਾਂ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਕੀਤੇ ਹਨ।