ਨਿੱਜੀ ਪੱਤਰ ਪ੍ਰੇਰਕ
ਚੰਡੀਗੜ੍ਹ, 16 ਫਰਵਰੀ
ਪੰਜਾਬ ਦੇ ਸੇਵਾਮੁਕਤ ਸਿਵਲ ਤੇ ਪੁਲੀਸ ਅਧਿਕਾਰੀਆਂ ਸਮੇਤ ਸਾਬਕਾ ਫੌਜੀ ਅਫ਼ਸਰਾਂ ਨੇ ਰਵਾਇਤੀ ਸਿਆਸੀ ਧਿਰਾਂ ਦੇ ਵਿਰੋਧ ਦਾ ਸੱਦਾ ਦਿੰਦਿਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਸੰਯੁਕਤ ਸਮਾਜ ਮੋਰਚੇ ਦੀ ਅਗਵਾਈ ਹੇਠ ਚੋਣਾਂ ਲੜ ਰਹੇ ਉਮੀਦਵਾਰਾਂ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਹੈ। ਸੇਵਾਮੁਕਤ ਆਈਏਐਸ ਅਧਿਕਾਰੀ ਐੱਮਐੱਸ ਚਹਿਲ, ਸਵਰਨ ਸਿੰਘ ਬੋਪਾਰਾਏ, ਜੇਐੱਸ ਕੇਸਰ, ਸਾਬਕਾ ਆਈਪੀਐੱਸ ਅਧਿਕਾਰੀ ਜੀਐੱਸ ਪੰਧੇਰ, ਸਾਬਕਾ ਆਈਏਐੱਸ ਅਧਿਕਾਰੀ ਕੁਲਬੀਰ ਸਿੰਘ ਸਿੱਧੂ, ਬ੍ਰਿਗੇਡੀਅਰ ਹਰਵੰਤ ਸਿੰਘ, ਕਰਨਲ ਹਰਕੀਰਤ ਸਿੰਘ, ਸਾਬਕਾ ਆਈਆਰਬੀ ਅਫਸਰ ਵਿਕਰਮ ਬਾਜਵਾ ਤੇ ਸਾਬਕਾ ਆਬਕਾਰੀ ਤੇ ਕਰ ਅਫਸਰ ਜਰਨੈਲ ਸਿੰਘ ਨੇ ਅੱਜ ਇੱਥੇ ਇੱਕ ਮੀਟਿੰਗ ਤੋਂ ਬਾਅਦ ਕਿਹਾ ਕਿ ਸੂਬੇ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਤੋਂ ਬਚਾਉਣ ਲਈ ਸੰਯੁਕਤ ਸਮਾਜ ਮੋਰਚੇ ਦੇ ਸਮਰਥਨ ਵਿੱਚ ਆਉਣਾ ਸਮੇਂ ਦੀ ਲੋੜ ਹੈ।