ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ/ਮਾਨਸਾ, 4 ਨਵੰਬਰ
ਵਿਜੀਲੈਂਸ ਬਿਊਰੋ ਵੱਲੋਂ ਇੱਕ ਪਟਵਾਰੀ ਨੂੰ 7 ਹਜ਼ਾਰ ਰੁਪਏ ਦੀ ਵੱਢੀ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਬਠਿੰਡਾ ਦੇ ਬੁਲਾਰੇ ਨੇ ਦੱਸਿਆ ਕਿ ਜਗਦੇਵ ਸਿੰਘ ਪਟਵਾਰੀ ਮਾਲ ਹਲਕਾ ਪਿੰਡ ਬਣਾਂਵਾਲੀ ਅਤੇ ਉਸ ਦੇ ਪ੍ਰਾਈਵੇਟ ਸਹਾਇਕ ਅਮਰਜੀਤ ਸਿੰਘ ਨੂੰ ਰੂਪ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਹਿਣੀਵਾਲ (ਜ਼ਿਲ੍ਹਾ ਮਾਨਸਾ) ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਦੀ ਸਾਲ 2017-18 ਦੀ ਜਮ੍ਹਾਂਬੰਦੀ ਵਿੱਚ ਮਾਲ ਵਿਭਾਗ ਵੱਲੋਂ ਰਕਬਾ ਘਟਾ ਦਿੱਤਾ ਗਿਆ ਸੀ। ਰੂਪ ਸਿੰਘ ਵੱਲੋਂ ਰਿਕਾਰਡ ਵਿੱਚ ਦਰੁਸਤੀ ਕਰਾਉਣ ਲਈ ਇੱਕ ਲਿਖਤੀ ਦਰਖਾਸਤ ਦਿੱਤੀ ਤਾਂ ਪਟਵਾਰ ਤੇ ਸਹਾਇਕ ਨੇ ਰੂਪ ਸਿੰਘ ਤੋਂ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।