ਰੁਚਿਕਾ ਐੱਮ. ਖੰਨਾ
ਚੰਡੀਗੜ੍ਹ, 28 ਅਪਰੈਲ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੇ ਕਿਹਾ ਹੈ ਕਿ ਅੱਜ ਪੰਜਾਬ ਭਰ ਵਿੱਚ ਬਿਜਲੀ ਸਪਲਾਈ ਦੀ ਸਥਿਤੀ ਵਿੱਚ ਸੁਧਾਰ ਹੋ ਗਿਆ। ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦਾ ਇਕ ਯੂਨਿਟ, ਜੋ ਸਾਲਾਨਾ ਮੁਰੰਮਤ ਲਈ ਮਹੀਨੇ ਤੋਂ ਬੰਦ ਸੀ, ਅੱਜ ਤੋਂ ਉਤਪਾਦਨ ਸ਼ੁਰੂ ਕਰ ਦਿੱਤਾ ਅਤੇ ਮਾਨਸਾ ਵਿਚ ਤਲਵੰਡੀ ਸਾਬੋ ਪਾਵਰ ਲਿਮਟਿਡ ਪਲਾਂਟ (ਨੁਕਸ ਕਾਰਨ ਬੰਦ) ਸ਼ੁੱਕਰਵਾਰ ਸਵੇਰ ਤੋਂ ਉਤਪਾਦਨ ਸ਼ੁਰੂ ਕਰੇਗਾ। ਨਿਗਮ ਦੇ ਸੀਐੱਮਡੀ ਬਲਦੇਵ ਸਿੰਘ ਸਰਾ ਨੇ ਕਿਹਾ ਕਿ ਇਸ ਨਾਲ ਬਿਜਲੀ ਦੀ ਮੰਗ ਪੂਰੀ ਹੋਵੇਗੀ ਤੇ ਸਪਲਾਈ ਦੀ ਸਥਿਤੀ ਆਮ ਵਾਂਗ ਹੋ ਜਾਵੇਗੀ