ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 12 ਮਈ
ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਜੋਤੀ ਸਰੂਪ ਮੋੜ ਵਿੱਚ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਨੂੰ ਸੂਬੇ ਦਾ ਮਾਡਲ ਹਲਕਾ ਬਣਾ ਕੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਦੇ ਦੌਰਾਨ ਜੋਤੀ ਸਰੂਪ ਮੋੜ ਤੋਂ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਸੜਕ ਦੇ ਦੋਵੇਂ ਪਾਸੇ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਰੋਜ਼ਾਨਾ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਜੋ ਵੀ ਵਿਕਾਸ ਕਾਰਜ ਰੁਕੇ ਹੋਏ ਹਨ ਉਨ੍ਹਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਆਸ-ਪਾਸ ਕੰਮ ਕਰਨ ਵਾਲੇ ਠੇਕੇਦਾਰਾਂ ਅਤੇ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸ਼ਹੀਦੀ ਸਭਾ ਤੋਂ ਮਹੀਨਾ ਪਹਿਲਾਂ ਸਾਰੇ ਕੰਮਾਂ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਢਿੱਲੋਂ, ਪਵੇਲ ਹਾਂਡਾ, ਰਮੇਸ਼ ਕੁਮਾਰ ਸੋਨੂੰ, ਪਿ੍ਰਤਪਾਲ ਜੱਸੀ, ਰਸ਼ਪਿੰਦਰ ਸਿੰਘ ਰਾਜਾ, ਐਡਵੋਕੇਟ ਅਮਰਿੰਦਰ ਮੰਡੋਫਲ, ਐਡਵੋਕੇਟ ਗੁਰਪ੍ਰੀਤ ਸਿੰਘ ਕੈੜੇ ਹਾਜ਼ਰ ਸਨ।