ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਜੂਨ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਵਜੋਂ ਇਥੇ ਚੋਣ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਤੋਂ ਪਹਿਲਾਂ ਸ੍ਰੀ ਸਿਮਰਨਜੀਤ ਸਿੰਘ ਮਾਨ ਵਲੋਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਤੋਂ ਆਸ਼ੀਰਵਾਦ ਲਿਆ। ਇਸ ਮਗਰੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਫ਼ਿਰ ਸ੍ਰੀ ਮਾਨ ਵਲੋਂ ਇਥੇ ਕੌਲਾ ਪਾਰਕ ਮਾਰਕੀਟ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪੁੱਤਰ ਈਮਾਨ ਸਿੰਘ ਮਾਨ, ਪਾਰਟੀ ਆਗੂ ਗੁਰਸੇਵਕ ਸਿੰਘ ਜਵਾਹਰਕੇ, ਜਸਕਰਨ ਸਿੰਘ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਬੀਬੀ ਹਰਪਾਲ ਕੌਰ, ਗੁਰਜੰਟ ਸਿੰਘ ਕੱਟੂ ਆਦਿ ਆਗੂ ਮੌਜੂਦ ਸਨ। ਹੁਣ ਤੱਕ ਕੁੱਲ ਤਿੰਨ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ, ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਅਤੇ ਆਜ਼ਾਦ ਉਮੀਦਵਾਰ ਅਜੇ ਕੁਮਾਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ 6 ਜੂਨ ਦਿਨ ਸੋਮਵਾਰ ਤੱਕ ਕਾਗਜ਼ ਭਰਨ ਦੀ ਪ੍ਰਕਿਰਿਆ ਜਾਰੀ ਰਹੇਗਾ ਜਦੋਂ ਕਿ ਭਲਕੇ 5 ਜੂਨ ਦਿਨ ਐਤਵਾਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।