ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਮਾਰਚ
ਆਮ ਆਦਮੀ ਪਾਰਟੀ (ਆਪ) ਵੱਲੋਂ ਸਰਵਜੀਤ ਕੌਰ ਮਾਣੂੰਕੇ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਬਣਾਇਆ ਜਾ ਸਕਦਾ ਹੈ। ਇਨ੍ਹਾਂ ਦਾ ਨਾਮ ਲਗਪਗ ਤੈਅ ਹੋ ਗਿਆ ਹੈ ਪਰ ਅਧਿਕਾਰਿਤ ਤੌਰ ’ਤੇ ਐਲਾਨ ਬਾਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ‘ਆਪ’ ਮੰਤਰੀ ਮੰਡਲ ਦੇ ਚਿਹਰਿਆਂ ਲਈ ਵੀ ਲਗਾਤਾਰ ਭਾਲ ਕਰ ਰਹੀ ਹੈ। ਬੀਬੀ ਸਰਵਜੀਤ ਕੌਰ ਮਾਣੂੰਕੇ ਵਿਧਾਨ ਸਭਾ ਹਲਕਾ ਜਗਰਾਓਂ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਉੱਪ ਨੇਤਾ ਵੀ ਸਨ। ਸੂਤਰਾਂ ਅਨੁਸਾਰ ‘ਆਪ’ ਨਵੀਂ ਵਜ਼ਾਰਤ ਤਿੰਨ ਤੋਂ ਚਾਰ ਔਰਤਾਂ ਨੂੰ ਸ਼ਾਮਲ ਕਰ ਸਕਦੀ ਹੈ ਅਤੇ ਸਪੀਕਰ ਦਾ ਅਹੁਦਾ ਵੀ ਔਰਤਾਂ ਦੇ ਖਾਤੇ ਪਾ ਰਹੀ ਹੈ।