ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਪਿੰਡਾਂ ਵਿੱਚ ਵਧੀਆ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਦੀ ਇਨਾਮ ਲਈ ਚੋਣ ਕੀਤੀ ਗਈ ਹੈ। ਰਾਜਪਾਲ ਵੱਲੋਂ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਸਰਹੱਦੀ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਕੀਤੀ ਗਈ ਸੀ। ਇਨ੍ਹਾਂ ਵਿੱਚੋਂ ਤਿੰਨ ਕਮੇਟੀਆਂ ਦੀ ਵਧੀਆ ਕਾਰਗੁਜ਼ਾਰੀ ਦੇ ਆਧਾਰ ਉੱਤੇ ਪਹਿਲੇ ਤਿੰਨ ਇਨਾਮਾਂ ਲਈ ਚੋਣ ਕੀਤੀ ਗਈ ਹੈ। ਡੀਸੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਰਾਜਪਾਲ ਦੇ ਐਲਾਨ ਮੁਤਾਬਿਕ ਇਨ੍ਹਾਂ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਪਹਿਲੇ ਸਥਾਨ ’ਤੇ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਜੇ ਸਥਾਨ ’ਤੇ ਪਿੰਡ ਰਣੀਆਂ ਦੀ ਕਮੇਟੀ ਨੂੰ 2 ਲੱਖ ਅਤੇ ਤੀਜੇ ਸਥਾਨ ’ਤੇ ਪਿੰਡ ਦੌਣੇਕੇ ਖੁਰਦ ਹਰਦੋ ਰਤਨ ਦੀ ਕਮੇਟੀ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।