ਚੰਡੀਗੜ੍ਹ, 14 ਜਨਵਰੀ
ਪੰਜਾਬ ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਠੰਢ ਦਾ ਜ਼ੋਰ ਵਧ ਗਿਆ। ਪੰਜਾਬ ਦੇ ਬਠਿੰਡਾ ‘ਚ ਅੱਜ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ ‘ਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਗੁਰਦਾਸਪੁਰ ਵਿੱਚ ਵੀ ਰਾਤ ਠੰਢੀ ਰਹੀ ਅਤੇ ਘੱਟੋ-ਘੱਟ ਤਾਪਮਾਨ 5.2 ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਜਲੰਧਰ, ਮੋਗਾ ਅਤੇ ਲੁਧਿਆਣਾ ਵਿੱਚ ਵੀ ਘੱਟੋ-ਘੱਟ ਤਾਪਮਾਨ ਕ੍ਰਮਵਾਰ 8.6, 5.9 ਅਤੇ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਹਰਿਆਣਾ ਦਾ ਹਿਸਾਰ ਘੱਟੋ-ਘੱਟ 4.3 ਡਿਗਰੀ ਸੈਲਸੀਅਸ ਤਾਪਮਾਨ ਨਾਲ ਕੜਾਕੇ ਦੀ ਠੰਢ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦੇ ਸਿਰਸਾ ਵਿੱਚ ਵੀ ਰਾਤ ਨੂੰ ਠੰਢੀ ਰਹੀ, ਜਿਥੇ ਵਿੱਚ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਦਿੱਲੀ ਨਾਲ ਲੱਗਦੇ ਗੁੜਗਾਉਂ ਵਿੱਚ ਪਾਰਾ ਡਿੱਗ ਕੇ 7.5 ਡਿਗਰੀ ਤੱਕ ਪਹੁੰਚ ਗਿਆ। ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 10.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਵੱਧ ਸੀ।