ਹਮੀਰਪੁਰ, 10 ਮਈ
ਪਾਬੰਦੀਸ਼ੁਦਾ ਵੱਖਵਾਦੀ ਸਮੂਹ ‘ਸਿੱਖਸ ਫਾਰ ਜਸਟਿਸ’ (ਐੱਸਐੱਫਜੇ) ਨੇ ਆਡੀਓ ਸੰਦੇਸ਼ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਮੁਹਾਲੀ ਹਮਲੇ ਤੋਂ ਸਬਕ ਲੈਣ ਅਤੇ ਖ਼ਾਲਿਸਤਾਨ ਪੱਖੀ ਗਰੁੱਪ ਨਾਲ ਨਾ ਉਲਝਣ ਦੀ ਚਿਤਾਵਨੀ ਦਿੱਤੀ ਹੈ। ਰਾਜ ਦੇ ਕੁੱਝ ਪੱਤਰਕਾਰਾਂ ਨੂੰ ਭੇਜੇ ਆਡੀਓ ਸੰਦੇਸ਼ ਵਿੱਚ ਜਥੇਬੰਦੀ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਸ੍ਰੀ ਠਾਕੁਰ ਨੂੰ ਧਮਕੀ ਦਿੱਤੀ ਕਿ ਜੇ ਉਹ ਧਰਮਸ਼ਾਲਾ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਵਿਰੁੱਧ ਕੋਈ ਕਾਰਵਾਈ ਕਰਦੇ ਹਨ ਤਾਂ ਇਸ ਦਾ ਜਵਾਬ ਹਿੰਸਾ ਵਿੱਚ ਦਿੱਤਾ ਜਾਵੇਗਾ। ਮੁਹਾਲੀ ਵਿੱਚ ਪੰਜਾਬ ਪੁਲੀਸ ਖੁਫ਼ੀਆ ਵਿਭਾਗ ਹੈੱਡਕੁਆਰਟਰ ‘ਤੇ ਹਮਲੇ ਦਾ ਹਵਾਲਾ ਦਿੰਦੇ ਹੋਏ ਕਿਹਾ, ‘ਇਹ ਸ਼ਿਮਲਾ ਵੀ ਹੋ ਸਕਦਾ ਸੀ।’