ਚੰਡੀਗੜ੍ਹ, 11 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਬਣਾਉਣ ਦਾ ਇੱਕ ਸਾਲ ਪੂਰਾ ਹੋਣ ’ਤੇ ਰੋਸ ਵਜੋਂ 17 ਸਤੰਬਰ ਨੂੰ ‘ਕਾਲਾ ਦਿਨ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇੱਕ ਬਿਆਨ ’ਚ ਦੱਸਿਆ ਗਿਆ ਇਹ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਵਿੱਚ ਲਿਆ ਗਿਆ। ਬਿਆਨ ਮੁਤਾਬਕ ਪਾਰਟੀ ਵਰਕਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲੈ ਕੇ 17 ਸਤੰਬਰ ਨੂੰ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਰੋਸ ਮਾਰਚ ਵੀ ਕੱਢਣਗੇ। ਸ਼੍ਰੋਮਣੀ ਅਕਾਲੀ ਦਲ ਦੇ ਉੱਪ ਪ੍ਰਧਾਨ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਨੇਤਾ ਅਤੇ ਵਰਕਰ ਪੰਜਾਬ ਦੇ ਕਿਸਾਨਾਂ ਨਾਲ ਰੋਸ ਮਾਰਚ ਵਿੱਚ ਸ਼ਾਮਲ ਹੋਣਗੇ। -ਪੀਟੀਆਈ