ਟ੍ਰਬਿਿਊੂਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜੂਨ
ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰਨ ’ਤੇ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਸ਼ੋਕ ਸਭਾ ਕੀਤੀ ਗਈ ਤੇ ਸ਼ੋਕ ਵਜੋਂ ਅੱਜ ਆਪਣੇ ਦਫ਼ਤਰ ਬੰਦ ਰੱਖੇ ਗਏ। ਉਨ੍ਹਾਂ ਆਖਿਆ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਦੀਆਂ ਪੰਥਕ ਅਤੇ ਧਰਮ ਪ੍ਰਚਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਦੇਹਾਂਤ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅਫ਼ਸੋਸ ਪ੍ਰਗਟ ਕੀਤਾ।