ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਅਕਤੂਬਰ
ਡਾ. ਸ਼ਿਆਮ ਸੁੰਦਰ ਦੀਪਤੀ ਨੂੰ ਗੁਰਬਖਸ਼ ਸਿੰਘ ਪ੍ਰੀਤਲੜੀ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ। ਡਾ. ਦੀਪਤੀ ਪਿਛਲੇ ਪੰਜ ਦਹਾਕਿਆਂ ਤੋਂ ਨਿਰੰਤਰ ਪੂਰੇ ਸਿਰੜ ਤੇ ਇਮਾਨਦਾਰੀ ਨਾਲ ਸਾਹਿਤ ਤੇ ਸਮਾਜ ਦੀ ਸੇਵਾ ਕਰ ਰਹੇ ਹਨ। ਦੀਪਤੀ 1981 ਵਿੱਚ ਪੇਂਡੂ ਸਿਹਤ ਸੇਵਾ ਵਿੱਚ ਆਏ। ਉਹ ਵੱਖ-ਵੱਖ ਮੈਡੀਕਲ ਕਾਲਜਾਂ ਵਿੱਚ ਕਾਰਜਸ਼ੀਲ ਹੋਣ ਮਗਰੋਂ 2016 ਵਿੱਚ ਸੇਵਾਮੁਕਤ ਹੋ ਗਏ ਪਰ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਜਾਰੀ ਰੱਖਿਆ।
ਮੌਜੂਦਾ ਸਮੇਂ ’ਚ ਉਹ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿੱਚ ਬਤੌਰ ਪ੍ਰੋਫੈਸਰ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਡਾ. ਦੀਪਤੀ ਮਾਂ ਬੋਲੀ ਦੀ ਝੋਲੀ ਵਿੱਚ 40 ਪੁਸਤਕਾਂ ਪਾ ਚੁੱਕੇ ਹਨ। ਪੰਜਾਬੀ ਸਾਹਿਤ ਦੀ ਮਾਣਮੱਤੀ ਸ਼ਖ਼ਸੀਅਤ ਡਾ. ਸ਼ਿਆਮ ਸੁੰਦਰ ਦੀਪਤੀ ਨੂੰ 31 ਅਕਤੂਬਰ ਨੂੰ ਪੰਜਾਬੀ ਸਾਹਿਤ ਸਭਾ ਚੋਗਾਵਾਂ ਵੱਲੋਂ ਗੁਰਬਖਸ਼ ਸਿੰਘ ਪ੍ਰੀਤਲੜੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।