ਸੰਜੀਵ ਤੇਜਪਾਲ
ਮੋਰਿੰਡਾ, 29 ਜਨਵਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਉਹ ਤੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਰ ਹਾਲ ਵਿੱਚ ਇੱਕ-ਦੂਜੇ ਦਾ ਸਾਥ ਦੇਣਗੇ। ਉਨ੍ਹਾਂ ਇੱਥੇ ਰੋਡ ਸ਼ੋਅ ਕੱਢਿਆ ਅਤੇ ਮਾਵੀ ਮਾਰਕੀਟ ਵਿੱਚ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਬਣਾਏਗੀ। ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਬਾਰੇ ਚੰਨੀ ਨੇ ਕਿਹਾ ਕਿ ਉਨ੍ਹਾਂ ਤੇ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਦੋਹਾਂ ’ਚੋਂ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਦੇਣ। ਦੋਵੇਂ ਇੱਕ-ਦੂਜੇ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਮੁੱਖ ਮੰਤਰੀ ਦੇ ਦਾਅਵੇਦਾਰ ਨਹੀਂ ਸਨ ਪਰ ਪਾਰਟੀ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਤਾਂ ਉਨ੍ਹਾਂ ਨੇ ਪੂਰੀ ਇਮਾਨਦਾਰੀ ਇਸ ਨੂੰ ਨਿਭਾਇਆ। ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਥੀਮ ਪਾਰਕ ਰਾਹੀਂ ਸਮੁੱਚੇ ਸਿੱਖ ਇਤਿਹਾਸ ਨੂੰ ਸੰਭਾਲਿਆ ਗਿਆ ਹੈ। ਇਕ ਯੂਨੀਵਰਸਿਟੀ, ਦੋ ਕਾਲਜਾਂ, ਛੇ ਸਟੇਡੀਅਮਾਂ ਅਤੇ ਦਰਜਨ ਦੇ ਕਰੀਬ ਸਕੂਲਾਂ ਨੂੰ ਅੱਪਗਰੇਡ ਕੀਤਾ ਗਿਆ ਹੈ।
ਪਿੰਡਾਂ-ਸ਼ਹਿਰਾਂ ਦੇ ਵਿਕਾਸ, ਖੇਡ ਕਲੱਬਾਂ, ਯੂਥ ਕਲੱਬਾਂ ਸਮੇਤ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ 1000 ਕਰੋੜ ਰੁਪਏ ਦੀਆਂ ਗਰਾਂਟਾਂ ਵੰਡੀਆਂ ਗਈਆਂ ਹਨ। ਮੋਰਿੰਡਾ ਵਿੱਚ ਰੁਕਿਆ ਸੀਵਰੇਜ ਦਾ ਕੰਮ ਸ਼ੁਰੂ ਹੋ ਗਿਆ ਹੈ। ਆਵਾਜਾਈ ਦੀ ਸਮੱਸਿਆ ਹੱਲ ਕਰਨ ਲਈ ਫਾਟਕਾਂ ਹੇਠਾਂ ਅੰਡਰਬਰਿਜ ਬਣਾਇਆ ਜਾ ਰਿਹਾ ਹੈ। ਇਸ ਮੌਕੇ ਵਾਰਡ ਨੰਬਰ-15 ਤੋ ਚੋਣ ਲੜ ਚੁੱਕੇ ਸੁਖਬੀਰ ਸਿੰਘ ਕੁੱਕੀ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।