ਜੋਗਿੰਦਰ ਸਿੰਘ ਮਾਨ
ਮਾਨਸਾ, 11 ਸਤੰਬਰ
ਸਿੱਧੂ ਮੂਸੇਵਾਲਾ ਹੱਤਿਆਕਾਂਡ ‘ਚ ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤੇ 6ਵੇਂ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਸਣੇ ਅੱਜ ਇਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਨੂੰ 17 ਸਤੰਬਰ ਤੱਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਤਿੰਨਾਂ ਮੁਲਜ਼ਮਾਂ ਨੂੰ ਪੁਲੀਸ ਵਲੋਂ ਖਰੜ ਲਿਆ ਕੇ ਪੁੱਛ ਪੜਤਾਲ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਮੁਆਇਨਾ ਕਰਵਾਇਆ ਗਿਆ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਦੱਸਿਆ ਕਿ ਤਿੰਨਾਂ ਦਾ 17 ਸਤੰਬਰ ਤੱਕ ਮਾਨਸਾ ਦੀ ਅਦਾਲਤ ਤੋਂ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ