ਟ੍ਰਿਬਿਊਨ ਨਿਊਜ਼ ਸਰਵਿਸ
ਸੰਗਰੂਰ, 13 ਫਰਵਰੀ
ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਰਾਜੋਮਾਜਰਾ ਵਿਖੇ ਪ੍ਰਿਯੰਕਾ ਗਾਂਧੀ ਵਾਡਰਾ ਦੀ ਰੈਲੀ ਨੂੰ ਸੰਬੋਧਨ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਆਗੂ ਸੁਨੀਲ ਜਾਖੜ ਉਨ੍ਹਾਂ ਆਗੂਆਂ ਵਿੱਚ ਸ਼ਾਮਲ ਸਨ, ਜੋ ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਸਮਰਥਨ ਵਿੱਚ ਰੈਲੀ ਵਿੱਚ ਸ਼ਾਮਲ ਹੋਏ। ਸਿਮਰਤ ਖੰਗੂੜਾ ਦੇ ਸਟੇਜ ‘ਤੇ ਬੁਲਾਏ ਜਾਣ ਦੇ ਬਾਵਜੂਦ ਸਿੱਧੂ ਨੇ ਲੋਕਾਂ ਨੂੰ ਸੰਬੋਧਨ ਕਰਨ ਤੋਂ ਇਨਕਾਰ ਕਰ ਦਿੱਤਾ। ਗੋਲਡੀ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨਾਲ ਹੈ।