ਚੰਡੀਗੜ੍ਹ, 8 ਮਈਸਾਲ 2015 ਦੇ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਨਵੀਂ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਾਇਮ ਕਰਨ ’ਤੇ ਸੀਨੀਅਰ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿੱਧਾ ਹਮਲਾ ਕੀਤਾ। ਪੰਜਾਬ ਦਾ ਗ੍ਰਹਿ ਵਿਭਾਗ ਮੁੱਖ ਮੰਤਰੀ ਕੋਲ ਹੈ। ਸਿੱਧੂ ਨੇ ਟਵੀਟ ਕੀਤਾ, ‘ ਬੜੀ ਮਾੜੀ ਗੱਲ ਹੈ ਗ੍ਰਹਿ ਮੰਤਰੀ ਦੀ ਅਯੋਗਤਾ ਕਾਰਨ ਸਰਕਾਰ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਮੰਨਣ ਲਈ ਮਜਬੂਰ ਹੈ, ਜਿਸ ਖ਼ਿਲਾਫ਼ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਐੱਸਆਈਟੀ ਨੂੰ 6 ਮਹੀਨੇ ਦਾ ਸਮਾਂ ਦੇਣਾ, ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਨਾ ਦਰਸਾਉਂਦਾ ਹੈ। ਇਹ ਲੋਕ ਫਤਵੇ ਨਾਲ ਧੋਖਾ ਹੈ। ਜਾਂਚ ਦਰ ਜਾਂਚ ਮਗਰੋਂ ਖੋਦਿਆ ਪਹਾੜ ਤੇ ਨਿਕਲਿਆ ਚੂਹਾ।’ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਏਡੀਜੀਪੀ) ਐੱਲਕੇ ਯਾਦਵ ਦੀ ਅਗਵਾਈ ਹੇਠ ਨਵੀਂ ਐੱਸਆਈਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਨੇ ਐੱਸਆਈਟੀ ਨੂੰ ਛੇ ਮਹੀਨਿਆਂ ਦੇ ਅੰਦਰ ਅੰਦਰ ਆਪਣੀ ਪੜਤਾਲ ਕਰਨ ਦੇ ਹੁਕਮ ਦਿੱਤੇ ਹਨ।