ਨਵੀਂ ਦਿੱਲੀ, 7 ਮਈ
ਗ੍ਰਿਫਤਾਰੀ ਤੋਂ ਬਾਅਦ ਰਿਹਾਅ ਕੀਤੇ ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਦੇ ਮੈਡੀਕਲ ਸਰਟੀਫਿਕੇਟ ਤੋਂ ਪਤਾ ਲੱਗਾ ਹੈ ਕਿ ਉਸ ਦੀ ਪਿੱਠ ਅਤੇ ਮੋਢੇ ‘ਤੇ ਕਈ ਸੱਟਾਂ ਲੱਗੀਆਂ ਹਨ। ਬੱਗਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਪੁਲੀਸ ਵੱਲੋਂ ਉਸ ਦੀ ਕੁੱਟਮਾਰ ਕੀਤੀ ਸੀ। ਹੁਣ ਇਸ ਗੱਲ ਦੀਆਂ ਸੰਭਾਵਨਾਵਾਂ ਹਨ ਕਿ ਭਾਜਪਾ ਆਗੂ ਵੱਲੋਂ ਪੰਜਾਬ ਪੁਲੀਸ ਖ਼ਿਲਾਫ਼ ਤੀਜੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਵੱਲੋਂ ਆਪਣੀ ਸੁਰੱਖਿਆ ਬਾਰੇ ਡਰ ਜ਼ਾਹਰ ਕਰਨ ਬਾਅਦ ਦਿੱਲੀ ਪੁਲੀਸ ਨੇ ਕਿਹਾ ਹੈ ਕਿ ਉਹ ਉਸ ਲਈ ਜ਼ਰੂਰੀ ਸੁਰੱਖਿਆ ਪ੍ਰਬੰਧ ਕਰੇਗੀ।