ਜੋਗਿੰਦਰ ਸਿੰਘ ਮਾਨ
ਮਾਨਸਾ, 11 ਸਤੰਬਰ
ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਛੇਵੇਂ ਦਿਨ ਵੀ ਰਾਜ ਭਰ ਵਿੱਚ ਬੱਸਾਂ ਬੰਦ ਰੱਖਣ ਦਾ ਆਪਣਾ ਫੈਸਲਾ ਕਾਇਮ ਰੱਖਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵਲੋਂ ਮੁੜ ਗੱਲਬਾਤ ਦੇ ਆਏ ਤੋਂ ਸੱਦੇ ਬਾਅਦ ਅੱਜ ਪਨਬਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੇ ਡਿਪੂਆਂ ਵਿਚ ਹੜਤਾਲ ਕੀਤੀ ਹੋਈ ਹੈ। ਮੁੱਖ ਮੰਤਰੀ ਕੈਪਟਨ ਜਥੇਬੰਦੀ ਨੇ ਕੱਲ੍ਹ ਅਮਰਿੰਦਰ ਸਿੰਘ ਦੇ ਸਿਸਵਾਂ ਫ਼ਾਰਮ ਵੱਲ ਜਾਂਦੇ ਰਾਹ ਬੰਦ ਕਰਕੇ ਧਰਨਾ ਲਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਯੂਨੀਅਨ ਨੂੰ 14 ਸਤੰਬਰ ਲਈ ਗੱਲਬਾਤ ਦਾ ਸੱਦਾ ਭੇਜਿਆ ਗਿਆ ਸੀ ਪਰ ਇਸ ਦੇ ਬਾਵਜੂਦ ਜਥੇਬੰਦੀ ਨੇ ਅੱਜ ਲਗਾਤਾਰ ਛੇਵੇਂ ਦਿਨ ਹੜਤਾਲ ਜਾਰੀ ਰੱਖਣ ਦਾ ਫੈਸਲਾ ਲਿਆ ਹੈ। ਜਥੇਬੰਦੀ ਅਨੁਸਾਰ ਅੱਜ ਪੰਜਾਬ ਭਰ ਦੇ ਸਾਰੇ ਡਿਪੂਆਂ ਵਿਚ ਸਰਕਾਰ ਵਿਰੋਧੀ ਧਰਨੇ ਲਾਏ ਹੋਏ ਹਨ। ਜਥੇਬੰਦੀ ਦੇ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਇਹ ਵੀ ਦੱਸਿਆ ਕਿ ਗੱਲਬਾਤ ਦਾ ਸੱਦਾ ਆਉਣ ਦੇ ਬਾਵਜੂਦ ਹੜਤਾਲ ਨੂੰ ਅਣਮਿੱਥੇ ਸਮੇਂ ਲਈ ਜਾਰੀ ਰੱਖਿਆ ਜਾਵੇਗਾ।